ਪਿੰਡ ਪੱਕੀ ਟਿੱਬੀ ਵਿਖੇ ਡੇਂਗੂ ਅਤੇ ਮਲੇਰੀਏ ਪ੍ਰਤੀ ਜਾਗਰੂਕ ਕਰ ਕੀਤਾ ਦਵਾਈ ਦਾ ਛਿੜਕਾਅ
ਮਲੋਟ:- ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਡਾ. ਸੀਮਾ ਗੋਇਲ ਐਪੀਡੀਮੈਲੋਜਿਸਟ ਅਤੇ ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਅਤੇ ਜਿਲ੍ਹਾ ਹੈੱਲਥ ਇੰਸਪੈਕਟਰ ਭਗਵਾਨ ਦਾਸ ਦੀ ਵਿਸ਼ੇਸ਼ ਗਾਈਡੈਂਸ ਵਿੱਚ ਅੱਜ ਪਿੰਡ ਪੱਕੀ ਟਿੱਬੀ ਵਿਖੇ ਸਮੂਹ ਦੋਨਾਂ ਪੰਚਾਇਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਥਾਨਾਂ ਜਿੱਥੇ ਪਾਣੀ ਖੜ੍ਹਾ ਹੈ ਉੱਥੇ ਲਾਰਵੀਸਾਈਡ ਦਵਾਈਆਂ ਦਾ ਛਿੜਕਾਅ ਕਰਵਾਇਆ ਗਿਆ ਅਤੇ ਇਕੱਠ ਵਾਲੇ ਸਥਾਨਾਂ ਤੇ
ਡੇਂਗੂ ਮਲੇਰੀਏ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀ.ਐੱਚ.ਓ ਸੁਨੀਤਾ ਅਤੇ ਗੁਰਪ੍ਰੀਤ ਸਿੰਘ MPHW ਅਤੇ ਆਸ਼ਾ ਵਰਕਰਾਂ ਦੁਆਰਾ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਫੈਲਾਉਣ ਵਾਲਾ ਮੱਛਰ ਜੋ ਕਿ ਇਕ ਹਫ਼ਤੇ ਤੋਂ ਵੱਧ ਰੁਕੇ ਹੋਏ ਪਾਣੀ ਵਿੱਚ ਪੈਦਾ ਹੁੰਦਾ ਹੈ। ਸੀ.ਐੱਚ.ਓ ਸੁਨੀਤਾ ਵੱਲੋਂ ਲੋਕਾਂ ਨੂੰ ਛੂਤ ਅਤੇ ਅਛੂਤ ਦੀਆਂ ਬਿਮਾਰੀਆਂ ਤੇ ਦਰਦ ਦੀਆਂ ਗੋਲੀਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਲਈ ਅਤੇ ਸਾਫ਼ ਸਫ਼ਾਈ ਦਾ ਧਿਆਨ ਰੱਖਣ ਬਾਰੇ ਜਾਗਰੂਕ ਕੀਤਾ।