ਡੀ.ਏ.ਵੀ ਕਾਲਜ ਮਲੋਟ ਵਿਖੇ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਗਰਮ ਜਰਸੀਆਂ

ਮਲੋਟ: ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਕਾਲਜ ਦੇ ਚੌਥੇ ਦਰਜੇ ਦੇ ਕਰਮਚਾਰੀਆਂ ਦੀ ਸੇਵਾ ਭਾਵਨਾ ਦੇ ਮੱਦੇਨਜ਼ਰ ਸ਼੍ਰੀ ਸੁਰੇਸ਼ ਸੋਨੀ, ਰਣਜੀਤ ਜਵੈਲਰਜ਼ ਮਲੋਟ ਵੱਲੋਂ ਗਰਮ ਜਰਸੀਆਂ ਦਿੱਤੀਆਂ ਗਈਆਂ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ

ਸ਼੍ਰੀ ਸੁਰੇਸ਼ ਸੋਨੀ ਦੇ ਇਸ ਚੰਗੇ ਕਾਰਜ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਪ੍ਰਿੰਸੀਪਲ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਨੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਡਮ ਤਜਿੰਦਰ ਕੌਰ, ਮੈਡਮ ਇਕਬਾਲ ਕੌਰ, ਮੈਡਮ ਨੀਲਮ ਭਾਰਦਵਾਜ, ਸ਼੍ਰੀ ਦੀਪਕ ਅਗਰਵਾਲ ਅਤੇ ਸ਼੍ਰੀ ਕੌਸ਼ਲ ਗਰਗ ਵੀ ਹਾਜ਼ਿਰ ਸਨ। Author: Malout Live