ਬਿਹਾਰ ਦੇ ਸਾਬਕਾ ਸੀ. ਐੱਮ. ਜਗਨਨਾਥ ਮਿਸ਼ਰਾ ਦਾ ਦਿਹਾਂਤ
ਪਟਨਾ— ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਸੋਮਵਾਰ ਭਾਵ ਅੱਜ ਦਿੱਲੀ 'ਚ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ 'ਚ ਇਲਾਜ ਚਲ ਰਿਹਾ ਸੀ। 82 ਸਾਲ ਦੇ ਜਗਨਨਾਥ ਮਿਸ਼ਰਾ 3 ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਪੂਰੇ ਬਿਹਾਰ ਵਿਚ ਸੋਗ ਦੀ ਲਹਿਰ ਹੈ।