ਬੱਚਿਆਂ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਲਗਾਈ ਗਈ ਵਾਟਰ ਬੈੱਲ

ਮਲੋਟ:- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਪ੍ਰਿੰਸੀਪਲ ਸ੍ਰੀ ਵਿਜੇ ਗਰਗ ਦੀ ਯੋਗ ਅਗਵਾਈ ਹੇਠ ਬੱਚਿਆਂ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਵਾਟਰ ਬੈੱਲ ਲਗਾਈ ਗਈ, ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਸਮੂਹਿਕ ਤੌਰ ਤੇ ਪਾਣੀ ਪੀਤਾ। ਉਹਨਾਂ ਦੱਸਿਆ ਕਿ ਪਾਣੀ ਸਾਡੀ ਸਿਹਤ ਲਈ ਬਹੁਤ ਜਰੂਰੀ ਹੈ ਸਾਡੇ ਸਰੀਰ ਦਾ 70 ਫੀਸਦੀ ਭਾਗ ਪਾਣੀ ਹੈ ਅਤੇ ਜੇਕਰ ਇਸ ਵਿੱਚ 5 ਫ਼ੀਸਦੀ ਦੀ ਵੀ ਕਮੀ ਹੋ ਜਾਵੇ ਤਾਂ ਇਸਦੇ ਘਾਤਕ ਨਤੀਜੇ ਹੋ ਸਕਦੇ ਹਨ।