“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇੱਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ- ਡਾ. ਸੰਦੀਪ ਕੌਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਂਗੂ ਤੇ ਵਾਰ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਟੀਮਾਂ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਗਾਂਧੀ ਨਗਰ, ਬੂੜਾ ਗੁੱਜਰ ਰੋਡ, ਰੇਲਵੇ ਸਟੇਸ਼ਨ ਦੇ ਨਾਲ ਦਾ ਏਰੀਆ ਅਤੇ ਹੋਰ ਜਨਤਨ ਥਾਂਵਾਂ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਅਤੇ ਜਨਤਕ ਥਾਂਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿੱਚ ਐਂਟੀਲਾਰਵੀਅਲ ਸਪਰੇਅ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜ਼ਰੂਰੀ ਹਨ। ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ। ਇਸ ਮੌਕੇ ਭਗਵਾਨ ਦਾਸ ਜਿਲ੍ਹਾ ਹੈੱਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ਿਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਰਕਰ ਗੁਰਭਗਤ ਸਿੰਘ, ਅਮਨਦੀਪ ਸਿੰਘ, ਸੰਦੀਪ ਕੁਮਾਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ। Author : Malout Live