ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਮੰਡਲ ਦਫਤਰ ਅੱਗੇ ਦਿੱਤਾ ਧਰਨਾ

ਮਲੋਟ:- ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਮੰਡਲ ਦਫਤਰ ਅੱਗੇ ਮੰਗਾਂ ਦੇ ਨਿਪਟਾਰੇ ਸਬੰਧੀ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਬੁਲਾਰੇ ਬਿਕਰਮਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਕਿਹਾ ਕਿ ਡੈੱਥ ਕੇਸ ਅਤੇ ਬਕਾਏ ਦੇ ਕੇਸ ਵਿਚਾਲੇ ਰੁਲ ਰਹੇ ਹਨ, ਕਰਮਚਾਰੀਆਂ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਕਲੈਰੀਕਲ ਅਮਲੇ ਵਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।