District NewsMalout News

ਭਲਾਈ ਕੇਂਦਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਪਿੰਡ ਬਲੋਚਕੇਰਾ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾਇਆ

ਮਲੋਟ: ਇਲਾਕੇ ਦੀ ਸਿਰਮੌਰ ਸੰਸਥਾ ਭਲਾਈ ਕੇਂਦਰ ਗੁਰੂ ਰਾਮਦਾਸ ਸੇਵਾ ਸੁਸਾਇਟੀ (ਰਜਿ:) ਛਾਪਿਆਂਵਾਲੀ ਹਮੇਸ਼ਾ ਹੀ ਲੋਕ ਹਿੱਤ ਨਿਸ਼ਕਾਮ ਸੇਵਾਵਾਂ ਮੁਹੱਈਆ ਕਰਵਾਉਂਦੀ ਰਹਿੰਦੀ ਹੈ। ਇਸੇ ਤਹਿਤ ਅੱਜ ਭਲਾਈ ਕੇਂਦਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਛਾਪਿਆਂਵਾਲੀ ਵੱਲੋਂ ਲੋਕ ਹਿੱਤ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਪਿੰਡ ਬਲੋਚਕੇਰਾ ਗੁਰਦੁਆਰਾ ਸ਼੍ਰੀ ਗੁਰੂ ਨਾਨਕਸਰ ਵਿਖੇ ਲਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਬਲਾਕ ਲੰਬੀ ਦੇ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵੱਲੋਂ ਕਰਵਾਈ ਗਈ। ਇਸ ਮੌਕੇ ਡਾ. ਗਿੱਲ ਨੇ ਕਿਹਾ ਕਿ ਲੋੜਵੰਦਾਂ ਦੀ ਚੰਗੀ ਸਿਹਤ ਲਈ ਅਜਿਹੇ ਕੈਂਪ ਲਾਉਣੇ ਬੇਹੱਦ ਜ਼ਰੂਰੀ ਹਨ। ਇਸ ਕੈਂਪ ਵਿੱਚ ਡਾ. ਜੋਰਾਵਰ ਸਿੰਘ ਸਿੱਧੂ ਐੱਮ.ਡੀ (ਇੰਗਲੈਡ) ਮਲੋਟ ਅਤੇ ਡਾ. ਰਚਿਤਾ ਅਵਸਥੀ ਔਰਤਾਂ ਦੇ ਰੋਗਾਂ ਦੇ ਮਾਹਿਰ ਵੱਲੋਂ 90 ਮਰੀਜ਼ਾਂ ਦੀ ਤਸੱਲੀਬਖਸ਼ ਜਾਂਚ ਕੀਤੀ ਗਈ। ਇਸ ਮੌਕੇ ‘ਤੇ ਈ.ਸੀ.ਜੀ, ਸ਼ੂਗਰ, ਬਲੱਡ ਪ੍ਰੈੱਸ਼ਰ ਵੀ ਚੈੱਕ ਕੀਤਾ ਗਿਆ ਅਤੇ

ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਡਾ. ਗਿੱਲ ਨੇ ਕਿਹਾ ਕਿ ਲੋਕ ਹਿੱਤ ਭਵਿੱਖ ਵਿੱਚ ਵੀ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਜਾਰੀ ਰਹਿਣਗੇ। ਡਾ. ਸਿੱਧੂ ਨੇ ਵਿਸ਼ਵਾਸ਼ ਦਵਾਇਆ ਕਿ ਲੋੜਵੰਦ ਲੋਕਾਂ ਲਈ ਉਨ੍ਹਾਂ ਦੀਆਂ ਸੇਵਾਵਾਂ 24 ਘੰਟੇ ਹੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹੁਣ ਲੋਕਾਂ ਨੂੰ ਬਠਿੰਡਾ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਕਹਿਣ ‘ਤੇ ਹਰੇਕ ਐਂਤਵਾਰ ਨੂੰ ਲੋੜਵੰਦ ਲੋਕਾਂ ਦੀ ਓ.ਪੀ.ਡੀ ਫਰੀ ਕੀਤੀ ਜਾਵੇਗੀ, ਕਿਉਂਕਿ ਉਨ੍ਹਾਂ ਦਾ ਮੁੱਖ ਉਦੇਸ਼ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨਾ ਹੈ। ਇਸ ਮੌਕੇ ਡਾ. ਗਿੱਲ ਅਤੇ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵੱਲੋਂ ਡਾਕਟਰ ਸਿੱਧੂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਔਲਖ ਲੋਕ ਭਲਾਈ ਮੰਚ, ਪ੍ਰਧਾਨ ਕਸ਼ਮੀਰ ਸਿੰਘ ਭੁੱਲਰ, ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਮੌੜ, ਜੱਸਾ ਸਿੰਘ ਜੇ.ਈ, ਗੁਰਮੀਤ ਸਿੰਘ ਇੰਸਪੈਕਟਰ, ਬਲਜੀਤ ਸਿੰਘ, ਹਰਮੇਸ਼ ਕਮਰਾ ਰੇਮਲ ਕਮਰਾ, ਮਲਕੀਤ ਸਿੰਘ ਪ੍ਰਿੰਸੀਪਲ, ਜਗਤੇਜ ਸਿੰਘ ਲਾਈਨਮੈਨ, ਮਨਮੋਹਨ ਸਿੰਘ ਲਾਈਨਮੈਨ, ਜਗੀਰ ਸਿੰਘ ਫੌਜੀ, ਹਰਮੇਸ਼ ਇੰਦਰ ਸਿੰਘ ਅਤੇ ਸੰਸਥਾ ਦੇ ਮੈਂਬਰ ਮੌਜੂਦ ਸਨ।

Author: Malout Live

Back to top button