‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਦਿੱਤੀ ਗਈ ਵ੍ਹੀਲ ਚੇਅਰ

,

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨ੍ਹਾਂ ਕਿਸੇ ਤਰ੍ਹਾਂ ਦੇ ਭੇਦ-ਭਾਵ ਤੋਂ ਲੋਕ ਭਲਾਈ ਦੇ ਅਨੇਕਾਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅਤਿ ਲੋੜਵੰਦ ਅਤੇ ਗਰੀਬ ਪਰਿਵਾਰ ਦੇ ਮੈਂਬਰ ਨੂੰ ਵ੍ਹੀਲ ਚੇਅਰ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੁਖਵਿੰਦਰ ਸਿੰਘ ਜੋ ਅੱਜ ਤੋਂ 7 ਸਾਲ ਪਹਿਲਾਂ ਐਕਸੀਡੈਂਟ ਦੌਰਾਨ ਬਿਲਕੁਲ ਨਕਾਰਾ ਹੋ ਗਿਆ ਸੀ ਅਤੇ ਮੰਜੇ ਉੱਤੇ ਹੀ ਪਿਆ ਰਹਿੰਦਾ ਹੈ, ਹੁਣ 7 ਸਾਲ ਬਾਅਦ ਥੋੜ੍ਹਾ-ਥੋੜ੍ਹਾ ਮੰਜੇ ਉੱਤੇ ਬੈਠਣ ਜੋਗਾ ਹੋ ਗਿਆ ਹੈ ਤਾਂ ਪਰਿਵਾਰ ਵੱਲੋਂ ਡਾਕਟਰ ਐੱਸ.ਪੀ ਸਿੰਘ ਓਬਰਾਏ ਨਾਲ ਤਾਲਮੇਲ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਟੀਮ ਨੂੰ ਵ੍ਹੀਲ ਚੇਅਰ ਲਈ ਬੇਨਤੀ ਕੀਤੀ ਗਈ ਸੀ, ਜੋ ਓਬਰਾਏ ਵੱਲੋਂ ਤਰੁੰਤ ਵ੍ਹੀਲ ਚੇਅਰ ਭੇਜੀ ਗਈ ਤਾਂ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਪਰਿਵਾਰ ਦੀ ਹਾਜ਼ਰੀ ਵਿੱਚ ਉਸ ਨੂੰ ਦਿੱਤੀ ਗਈ। ਪਰਿਵਾਰ ਵੱਲੋਂ ਓਬਰਾਏ ਦਾ ਧੰਨਵਾਦ ਕੀਤਾ ਗਿਆ।

ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਘਰ ਦਾ ਕਮਾਊਂ ਮੈਂਬਰ ਨਕਾਰਾ ਹੋਣ ਤੋਂ ਬਾਅਦ ਓਬਰਾਏ ਵੱਲੋਂ ਇਸ ਪਰਿਵਾਰ ਦੀ ਬਾਂਹ ਫੜੀ ਹੋਈ ਹੈ ਅਤੇ ਹਰ ਮਹੀਨੇ ਸਹਾਇਤਾ ਰਾਸ਼ੀ ਵੀ ਦਿੱਤੀ ਜਾਂਦੀ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਓਬਰਾਏ ਵੱਲੋਂ ਸਾਰੀ ਰਾਸ਼ੀ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਅਤੇ ਪਰਿਵਾਰਕ ਮੈਂਬਰ ਹਾਜ਼ਿਰ ਸਨ। Author: Malout Live