District News

ਵਿਸ਼ਵ ਏਡਜ਼ ਦਿਵਸ ਸਬੰਧੀ ਕਰਵਾਏ ਗਏ ਮੁਕਾਬਲੇ ਗਿੱਦੜਬਾਹਾ

ਗਿੱਦੜਬਾਹਾ:- ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਏਡਜ਼ ਜਾਗਰੂਕਤਾ ਲਈ ਇੰਟਰ ਸਕੂਲ ਮੁਕਾਬਲ ਕਰਵਾਇਆ ਗਿਆ ਜਿਸ ਵਿਚ ਜਗਨ ਨਾਥ , ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ , ਡੀ . ਏ . ਵੀ . ਵੈਸ਼ ਸੀਨੀਅਰ ਸੈਕੰਡਰੀ ਸਕੂਲ , ਮਾਲਵਾ ਸਕੂਲ ਅਤੇ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜੀਏਟ ਦੇ 45 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਕੰਵਰਦੀਪ ਸਿੰਘ ਜਗਨ ਨਾਥ , ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪਹਿਲਾ ਕਮਲਪ੍ਰੀਤ ਕੌਰ ਤੇ ਭਵਨਜੋਤ ਕੌਰ ਨੇ ਦੂਜਾ ਅਤੇ ਸੋਨੀਆ ਗਰਗ ਅਤੇ ਅਰਸ਼ਦੀਪ ਕੌਰ ਨੇ ਤੀਜ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ : ਕਮਲਪ੍ਰੀਤ ਕੌਰ ਨੇ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਅੰਤ ਵਿਚ ਪਹਿਲਾ , ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *

Back to top button