ਪਿੰਡ ਕੱਖਾਂਵਾਲੀ ਦੇ ਮਜਦੂਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਮ ਦਾ ਪਿੰਡ ਦੇ ਸਰਪੰਚ ਨੂੰ ਸੌਂਪਿਆ ਮੰਗ ਪੱਤਰ
ਮਲੋਟ(ਲੰਬੀ):- ਹਲਕਾ ਲੰਬੀ ਦੇ ਪਿੰਡ ਕੱਖਾਂਵਾਲੀ ਦੇ ਮਜਦੂਰਾਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦਾ ਪਿੰਡ ਦੇ ਸਰਪੰਚ ਦਲੀਪ ਰਾਮ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਮੰਗ ਕੀਤੀ ਕਿ ਸਾਡੀ ਮਜਦੂਰੀ ਵਿੱਚ ਵਾਧਾ ਕੀਤਾ ਜਾਵੇ, ਜਿਸ ਨਾਲ ਸਾਡੇ ਘਰ ਦਾ ਗੁਜ਼ਾਰਾ ਹੋ ਸਕੇ।
ਝੋਨੇ ਦੀ ਲਗਵਾਈ ਦਾ ਰੇਟ ਅਤੇ ਦਿਹਾੜੀ ਦਾ ਰੇਟ ਪੱਕਾ ਕੀਤਾ ਜਾਵੇ। ਇਸ ਦੌਰਾਨ ਉਹਨਾਂ ਵੱਲੋਂ ਸਰਪੰਚ ਨੂੰ ਅਪੀਲ ਕੀਤੀ ਗਈ ਕਿ ਸਾਡੀਆਂ ਮੰਗਾਂ ਜਲਦ ਤੋਂ ਜਲਦ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਸਰਕਾਰ ਇਹਨਾਂ ਮੰਗਾਂ ਸੰਬੰਧੀ ਕੁੱਝ ਫ਼ੈਂਸਲਾ ਲੈ ਸਕੇ। Author : Malout Live