District NewsMalout News

ਡੀ.ਏ.ਵੀ ਕਾਲਜ, ਮਲੋਟ ਵਿਖੇ World Consumer Rights Day ਮਨਾਇਆ ਗਿਆ

ਮਲੋਟ: ਡੀ.ਏ.ਵੀ ਕਾਲਜ ਮਲੋਟ ਦੇ ਵਣਜ ਵਿਭਾਗ ਵੱਲੋਂ World Consumer Rights Day ਮਨਾਉਣ ਲਈ ਇਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਖਪਤਕਾਰਾਂ ਦੇ ਅਧਿਕਾਰਾਂ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਨ ਲਈ ਆਪਣੇ ਵਿਚਾਰਾਂ ਨੂੰ ਦਰਸਾਇਆ। ਸ਼੍ਰੀ ਸੁਦੇਸ਼ ਗਰੋਵਰ ਅਤੇ ਮੈਡਮ ਨੀਲਮ ਭਾਰਦਵਾਜ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ਵਿਦਿਆਰਥੀਆਂ

ਦੁਆਰਾ ਬਣਾਏ ਗਏ ਪੋਸਟਰਾਂ ਨੂੰ ਜੱਜ ਕੀਤਾ ਅਤੇ ਮੁਕਾਬਲੇ ਦਾ ਨਤੀਜਾ ਐਲਾਨਿਆ। ਜਿਸ ਵਿੱਚ ਬੀ.ਏ ਸਾਲ ਤੀਜਾ ਦੀ ਤਨੀਸ਼ਾ ਨੇ ਪਹਿਲਾ ਸਥਾਨ, ਬੀ.ਏ ਸਾਲ ਤੀਜਾ ਦੇ ਕਰਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਬੀ.ਕਾਮ ਸਾਲ ਦੂਜਾ ਦੀ ਮਹਿਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।

Author: Malout Live

Back to top button