District NewsMalout News

ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਸਿਵਲ ਸਰਜਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਤੱਕ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਡਾ. ਨਵਜੋਤ ਕੋਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਗਮ ਕੀਤਾ ਗਿਆ। ਜਿਸ ਵਿੱਚ ਡਾ. ਹਰਸ਼ਪ੍ਰੀਤ ਕੌਰ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਸੰਦੀਪ ਕੋਰ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼ਿਵਪਾਲ ਸਿੰਘ ਡੀ.ਸੀ.ਐੱਮ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਆਸ਼ਾ ਵਰਕਰਾਂ ਨੇ ਵੀ ਭਾਗ ਲਿਆ। ਇਸ ਸਪਤਾਹ ਦੌਰਾਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਆਮ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਲੂਕੋਮਾ ਸਪਤਾਹ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ,

ਅੱਖਾਂ ਦਾਨ ਕਰਨ ਸੰਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲ ਅਤੇ ਸਬ ਡਵੀਜਨ ਹਸਪਤਾਲਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਅੱਖਾਂ ਦੇ ਮਹਿਰ ਨੇ ਕਿਹਾ ਕਿ ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾ ਵਿੱਚੋਂ ਇੱਕ ਅਹਿਮ ਕਾਰਨ ਹੈ। ਉਹਨਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੂੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ। ਉਹਨਾਂ ਸਾਵਧਾਨੀ ਵਰਤਣ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡਾ ਰਿਸ਼ਤੇਦਾਰ ਗਲੋਕੋਮਾ ਨਾਲ ਪੀੜਿਤ ਹੋਵੇ, ਜੇਕਰ ਸ਼ੂਗਰ ਦੀ ਸ਼ਿਕਾਇਤ ਹੋਵੇ, ਹਾਈ ਬਲੱਡ ਪ੍ਰੈਸ਼ਰ, ਜੇਕਰ ਤੁਸੀਂ ਦਮਾ, ਅਲਰਜੀ, ਚਮੜੀ ਰੋਗਾਂ ਲਈ ਸਟੀਰਾਇਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹੋ।

Author: Malout Live

Back to top button