ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਹੈੱਲਥ ਵੈੱਲਨੈੱਸ ਸੈਂਟਰ ਪੱਕੀ ਟਿੱਬੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ, ਐਪੀਡਮੈਲੋਜਿਸਟ ਡਾਕਟਰ ਸੰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁ਼ਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਹੈੱਲਥ ਵੈੱਲਨੈੱਸ ਸੈਂਟਰ ਪੱਕੀ ਟਿੱਬੀ ਵਿਖੇ ਮਨਾਇਆ ਗਿਆ। ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ ਅਤੇ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਮਲੇਰੀਆ ਸੰਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਮਲੇਰੀਆ ਦੀ ਰੋਕਥਾਮ ਸਾਡੀ ਸਭ ਤੋਂ ਵੱਡੀ ਜਿੰਮੇਵਾਰੀ ਹੈ। ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ।
ਮਲੇਰੀਆ ਬੁਖਾਰ ਦੇ ਲੱਛਣ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ, ਉਲਟੀਆਂ ਅਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣੀ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਹਨ। ਮਲੇਰੀਆ ਬੁਖਾਰ ਤੋਂ ਬਚਣ ਦੇ ਤਰੀਕੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਇਨ੍ਹਾਂ ਨੂੰ ਮਿੱਟੀ ਨਾਲ ਭਰ ਦਿਓ। ਛੱਪੜ ਵਿੱਚ ਖੜੇ ਪਾਣੀ ਵਿੱਚ ਹਫਤੇ ਵਿੱਚ ਇੱਕ ਵਾਰ ਕਾਲਾ ਤੇਲ ਦਾ ਛਿੜਕਾਓ ਜਰੂਰ ਕਰੋ। ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਮਲੇਰੀਆ ਟੈਸਟ ਕਰਵਾਓ। ਮਲੇਰੀਆ ਦਾ ਇਲਾਜ ਅਤੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। Author : Malout Live