ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਨਾਇਆ ਗਿਆ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ ਜਲਾਲਾਬਾਦ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਉਨ੍ਹਾਂ ਨਾਲ ਉਹਨਾਂ ਦੇ ਧਰਮ ਪਤਨੀ ਮਿਸ. ਰੀਤੂ ਗਰਗ ਅਤੇ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਹਾਜ਼ਿਰ ਸਨ।

ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਬਹੁਤ ਵਧੀਆ ਆਪਣਾ ਜੀਵਨ ਬਤੀਤ ਕਰਨ ਅਤੇ ਜੇਕਰ ਕਿਸੇ ਬਜ਼ੁਰਗ ਨੂੰ ਕੋਈ ਕਾਨੂੰਨੀ ਸਹਾਇਤਾ ਸਕੀਮ ਦੀ ਲੋੜ ਹੋਵੇ ਤਾਂ ਉਹ ਪ੍ਰਾਪਤ ਕਰ ਸਕਦੇ ਹਨ। ਜਿਵੇਂ ਕਿ ਸੀਨੀਅਰ ਸਿਟੀਜਨ ਐਕਟ 2007 ਤਹਿਤ ਹਰੇਕ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਬਜ਼ੁਰਗਾਂ ਨੂੰ ਗਿਫਟ ਵੀ ਭੇਂਟ ਕੀਤੇ ਗਏ ਅਤੇ ਕੇਕ ਵੀ ਕੱਟਿਆ ਗਿਆ। ਇਸ ਮੌਕੇ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਜਾਣਕਾਰੀ ਦਿੱਤੀ ਗਈ। Author: Malout Live