ਬੀਤੇ ਦਿਨ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਹੋਈ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਡਾ. ਰੀਟਾ ਬਾਲਾ ਨੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ ਅਤੇ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ। ਸਿਹਤ ਸੰਸਥਾਵਾਂ ਦੇ ਮਰੀਜ਼ਾਂ ਲਈ ਲਗਾਏ ਬੈੱਡਾਂ, ਮਰੀਜ਼ਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੀ ਰੋਜ਼ਾਨਾ ਪੱਧਰ ਤੇ ਇੰਸਪੈਕਸ਼ਨ ਸੰਬੰਧਿਤ ਇੰਚਾਰਜ ਵੱਲੋਂ ਕੀਤੀ ਜਾਵੇ ਤਾਂ ਜੋ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਸਮੇਂ ਜੇ.ਐੱਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐੱਨ.ਵੀ.ਬੀ.ਡੀ.ਸੀ.ਪੀ, ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ। ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਰਸ਼ਮੀ ਚਾਵਲਾ, ਡਾ. ਸੁਨੀਲ ਬਾਂਸਲ, ਡਾ. ਕੁਲਤਾਰ ਸਿੰਘ, ਡਾ. ਜਗਦੀਪ ਚਾਵਲਾ, ਡਾ. ਰਾਹੁਲ ਜਿੰਦਲ, ਡਾ. ਦਲਜੀਤ ਕੌਰ, ਡਾ. ਦੀਪਕ ਰਾਏ, ਡਾ. ਪਵਨ ਮਿੱਤਲ, ਸ਼੍ਰੀ ਦੀਪਕ ਕੁਮਾਰ ਡੀ.ਪੀ .ਐੱਮ, ਸ਼ਿਵਪਾਲ ਸਿੰਘ ਡੀ.ਸੀ.ਐੱਮ, ਸੁਰਿੰਦਰਪਾਲ ਸਿੰਘ ਡੀ.ਐੱਮ.ਈ.ਓ, ਭਗਵਾਨ ਦਾਸ, ਸਰਬਜੀਤ ਸਿੰਘ ਕੋਲਡ ਚੇਨ ਅਫਸਰ, ਸੁਨੀਲ ਕੁਮਾਰ ਡੀ.ਐੱਸ.ਏ, ਰਵਿੰਦਰ ਗਰੋਵਰ ਈ.ਪੀ.ਆਈ ਅਸਿਸਟੈਂਟ, ਭੁਪਿੰਦਰ ਸਿੰਘ ਪੀ.ਏ ਆਦਿ ਹਾਜ਼ਿਰ ਸਨ। Author: Malout Live