ਸਹਾਇਕ ਧੰਦੇ ਅਪਣਾ ਕੇ ਕੀਤਾ ਜਾ ਸਕਦਾ ਹੈ ਆਪਣੀ ਆਮਦਨ ਵਿੱਚ ਵਾਧਾ- ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਲਾਈਵਸਟੋਕ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਕੀਤੀ। ਇਸ ਮੌਕੇ ਸ. ਗੁੁਰਮੀਤ ਸਿੰਘ ਖੁੱਡੀਆਂ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹਟ ਕੇ ਆਪਣੀ ਆਮਦਨ ਵਧਾਉਣ ਲਈ ਛੋਟੇ-ਛੋਟੇ ਸਹਾਇਕ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੁੱਧਾਰੂ ਪਸ਼ੂਆਂ ਜਿਵੇਂ ਗਾਵਾਂ ਮੱਝਾਂ ਦੇ ਨਾਲ-ਨਾਲ ਬੱਕਰੀ ਪਾਲਣਾ, ਪੋਲਟਰੀ ਫਾਰਮ, ਸੂਰ ਪਾਲਣ, ਮੱਛੀ ਪਾਲਣ ਅਤੇ ਡੇਅਰੀ ਫਾਰਮ ਦੇ ਧੰਦਿਆਂ ਨੂੰ ਜਰੂਰ ਅਪਨਾਉਣ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ… Auhtor: Malout Live