District NewsMalout News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ 19 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ.ਦਫਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ 19 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ Bharat Financial Inclusion Ltd.ਵਿੱਚ Assistant Trainees ਲਈ 100 ਲੜਕਿਆਂ ਦੀ ਜਰੂਰਤ ਹੈ।

ਇਸ ਲਈ ਯੋਗਤਾ 10th Pass & Driving Licence ਤਨਖਾਹ 12500 + Incentive & Fuel Expenses ਉਮਰ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀਆਂ ਕੋਲ ਆਪਣਾ RESUME, ਵਿੱਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਹੈੱਲਪਲਾਈਨ ਨੰਬਰਾਂ ਤੇ 98885-62317, 01633-262317, 97292-10975 98727-45187 ਨੰਬਰ ਤੇ ਸੰਪਰਕ ਕਰ ਸਕਦੇ ਹੋ।

Author: Malout Live

Back to top button