ਯੂਥ ਅਕਾਲੀ ਦਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦਾ ਫੂਕਿਆ ਪੁਤਲਾ
ਮਲੋਟ :- ਪੰਜਾਬ ਦੇ ਡੀ.ਜੀ.ਪੀ. ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਦੀ ਅਗਵਾਈ ਵਿਚ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦਾ ਪੁਤਲਾ ਸਾੜਿਆ ਗਿਆ।
ਇਸ ਮੌਕੇ ' ਤੇ ਯੂਥ ਅਕਾਲੀ ਦਲ ਦੇ ਬੁਲਾਰਿਆਂ ਨੇ ਡੀ.ਜੀ.ਪੀ. ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੰਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਡੀ.ਜੀ.ਪੀ. ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ' ਤੇ ਅਸ਼ੋਕ ਬਜਾਜ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ , ਗੁਰਬੀਰ ਸਾਹਬਾ , ਗੁਰਪ੍ਰੀਤ , ਵਰਿੰਦਰ ਇਨਾਖੇੜਾ , ਰੋਹਿਤ ਜੌਹਰ , ਜੱਸੀ ਪਿੰਡ ਮਲੋਟ , ਹਨੀ ਮਿੱਡਾ , ਮਹਿਮਾ ਜੰਡਵਾਲਾ ਆਦਿ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।