ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਆਗੂ ਆਕਾਸ਼ਦੀਪ ਸਿੰਘ ਮਿੱਡੂਖੇੜਾ ਹਲਕਾ ਭੁੱਚੋ ਮੰਡੀ ਦੇ ਅਬਜ਼ਰਵਰ ਵਜੋਂ ਨਿਯੁਕਤ

ਮਲੋਟ: ਲੰਬੀ ਹਲਕੇ ਦੇ ਪਿੰਡ ਮਿੱਡੂਖੇੜਾ ਦੇ ਨੌਜਵਾਨ ਅਕਾਲੀ ਆਗੂ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਹਲਕਾ ਭੁੱਚੋ ਮੰਡੀ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਆਗੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।                    

ਇਸ ਨਿਯੁਕਤੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਆਗੂ ਹਮੇਸ਼ਾ ਰਲ-ਮਿਲ ਕੇ ਕੰਮ ਕਰਦੇ ਰਹਿਣਗੇ ਅਤੇ ਉਹਨਾਂ ਆਕਾਸ਼ਦੀਪ ਸਿੰਘ ਨੂੰ ਇਹ ਬੇਨਤੀ ਕੀਤੀ ਕਿ ਉਹ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ। ਆਕਾਸ਼ਦੀਪ ਸਿੰਘ ਦੇ ਹਲਕਾ ਭੁੱਚੋ ਮੰਡੀ ਦੇ ਅਬਜ਼ਰਵਰ ਨਿਯੁਕਤ ਹੋਣ ‘ਤੇ ਲੰਬੀ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਯੂਥ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। Author: Malout Live