District NewsMalout News

ਡੀ.ਏ.ਵੀ ਕਾਲਜ, ਮਲੋਟ ਦੀਆਂ 5 ਵਿਦਿਆਰਥਣਾਂ ਨੇ ਲਗਾਈ ਯੁਵਾ ਸਿਖਲਾਈ ਵਰਕਸ਼ਾਪ

ਮਲੋਟ: ਡੀ.ਏ.ਵੀ ਕਾਲਜ, ਮਲੋਟ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਦੀ ਨਿਗਰਾਨੀ ਵਿੱਚ ਕਾਲਜ ਦੀਆਂ 5 ਵਿਦਿਆਰਥਣਾਂ- ਹਿਮਾਨੀ, ਹਰਸ਼ਾਈਨ, ਭਾਵਨਾ, ਤਨੀਸ਼ਾ ਅਤੇ ਰੁਪਿੰਦਰ ਕੌਰ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੰਡੀਗੜ੍ਹ ਯੂਨੀਵਰਸਿਟੀ, ਘੜਊਆਂ ਵਿਖੇ ਲਗਾਏ ਗਏ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਫੀ-ਮੇਲ) ਵਿੱਚ ਹਿੱਸਾ ਲਿਆ।

ਇਸ ਕੈਂਪ ਵਿੱਚ ਵਿਦਿਆਰਥਣਾਂ ਨੇ ਯੋਗ ਕ੍ਰਿਆਵਾਂ, ਵੱਖ-ਵੱਖ ਤਰ੍ਹਾਂ ਦੇ ਸੈਮੀਨਾਰ, ਲੈਕਚਰ ਅਤੇ ਹੌਰ ਮਨੋਰੰਜਕ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ। ਇਹਨਾਂ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਅਤੇ ਇਨਾਮ ਵੀ ਦਿੱਤੇ ਗਏ। ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਮੈਡਮ ਇਕਬਾਲ ਕੌਰ ਨੇ ਇਹਨਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਣ ਵਾਲੀਆਂ ਅਜਿਹੀਆਂ ਕ੍ਰਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।

Author: Malout Live

Back to top button