District NewsMalout News
ਯੂਥ ਅਕਾਲੀ ਦਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅਕਾਲੀ ਆਗੂ ਦੇ ਦਰਜ ਕੇਸ ਵਿਰੁੱਧ ਮੁਕਤਸਰ ਦੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਅੱਜ ਯੂਥ ਅਕਾਲੀ ਦਲ ਜਿਲ੍ਹਾ ਸ਼੍ਰੀ ਮੁਕਤਸਰ ਸਹਿਬ ਵੱਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਤਾਰ ਸਿੰਘ ਬਰਾੜ ਅਤੇ ਜਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਆਗੂ ਸ.ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਸਾਜ਼ਿਸ਼ ਤਹਿਤ ਕਾਂਗਰਸ ਸਰਕਾਰ ਵੱਲੋਂ ਦਰਜ ਕੀਤੇ ਗਏ
ਮੁਕੱਦਮੇ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਹਿਬ ਨੂੰ ਮੈਮੋਰੈਂਡਮ ਪੱਤਰ ਦਿੱਤਾ ਗਿਆ ਅਤੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਝੂਠਾ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਅਕਾਲੀ ਦਲ ਵੱਡੇ ਪੱਧਰ ਤੇ ਸੰਘਰਸ਼ ਕਰੇਗਾ।