ਸਾਂਝ ਕੇਂਦਰ ਕੋਟਭਾਈ ਕਮ ਸਬ-ਡਿਵੀਜ਼ਨ ਗਿੱਦੜਬਾਹਾ ਵੱਲੋਂ ‘ਯੂਵਾ ਸਾਂਝ ਪ੍ਰੋਗਰਾਮ’ ਤਹਿਤ ਕੋਟਭਾਈ ਵਿਖੇ ਲਗਾਇਆ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਮਲੋਟ (ਗਿੱਦੜਬਾਹਾ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਉੱਪ ਕਪਤਾਨ ਪੁਲਿਸ ਐੱਨ.ਡੀ.ਪੀ.ਐੱਸ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਸ਼੍ਰੀ ਸੰਜੀਵ ਗੋਇਲ ਪੀ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਵਾ ਸਾਂਝ ਪ੍ਰੋਗਰਾਮ ਤਹਿਤ ਉਪ-ਕਪਤਾਨ ਸ਼੍ਰੀ ਜਸਬੀਰ ਸਿੰਘ ਪੰਨੂੰ ਸਬ ਡਿਵੀਜ਼ਨ ਗਿੱਦੜਬਾਹਾ ਵੱਲੋਂ ਸਾਂਝ ਕੇਂਦਰ ਕੋਟਭਾਈ ਵਿਖੇ ਨੌਜਵਾਨਾਂ ਅਤੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ

ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਨੌਜਵਾਨਾਂ ਤੋਂ ਨਸ਼ੇ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਨਸ਼ਾ ਵੇਚਣ ਵਾਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਦੇ ਨੰਬਰ 80549-42100 ਤੇ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐੱਸ.ਐੱਚ.ਓ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਕੋਟਭਾਈ, ਸਬ-ਇੰਸਪੈਕਟਰ ਸੁਖਦੇਵ ਸਿੰਘ, ਇੰਚਾਰਜ ਸਾਂਝ ਕੇਂਦਰ ਕੋਟਭਾਈ ਕਮ ਸਬ-ਡਿਵੀਜ਼ਨ ਗਿੱਦੜਬਾਹਾ, ਸਾਂਝ ਕਮੇਟੀ ਮੈਂਬਰ ਪੰਜਾਬੀ ਲੈਕਚਰਾਰ ਸ੍ਰ. ਕੁਲਜੀਤ ਸਿੰਘ, ਸ੍ਰ. ਗੁਰਮੀਤ ਸਿੰਘ ਅਤੇ ਸ੍ਰ. ਗੁਰਤੇਜ ਸਿੰਘ ਅਤੇ ਹੋਰ ਆਮ ਪਬਲਿਕ ਹਾਜ਼ਿਰ ਸਨ। Author: Malout Live