ਪੀਸ ਕਮੇਟੀ ਦੀ ਬੈਠਕ ਵਿਚ ਅਮਨ ਸਾਂਤੀ ਤੇ ਭਾਈਚਾਰਾ ਬਣਾਈ ਰੱਖਣ ਦਾ ਸਕੰਲਪ ਸਭ ਧਿਰਾਂ ਨੂੰ ਸਾਂਤੀ ਬਣਾਈ ਰੱਖਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ :-ਜ਼ਿਲਾ ਪੀਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਧਿਰਾਂ ਨੇ ਜ਼ਿਲ੍ਹੇ ਵਿਚ ਅਮਨ ਸਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਦਾ ਸਕੰਲਪ ਲਿਆ। ਇਸ ਮੌਕੇ ਜ਼ਿਲ੍ਹੇ ਦੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਅਤੇ ਸਾਬਕਾ ਵਿਧਾਇਕ ਸ੍ਰੀਮਤੀ ਕਰਨ ਕੌਰ ਬਰਾੜ ਵੀ ਹਾਜਰ ਸਨ।
ਇਸ ਮੌਕੇ ਬੋਲਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਭਾਈਚਾਰਿਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਸਬੰਧੀ ਤਾਜਾ ਸਥਿਤੀ ਅਤੇ ਪੰਜਾਬ ਦੇ ਗੁਆਂਢ ਵਿਚ ਪਾਕਿਸਤਾਨ ਵਰਗੇ ਮੁਲਕ ਦੇ ਹੋਣ ਦੇ ਮੱਦੇਨਜ਼ਰ ਆਪਸੀ ਸਦਭਾਵਨਾ ਬਣਾਈ ਰੱਖਣ ਅਤੇ ਕੋਈ ਵੀ ਧਿਰ ਇਸ ਸਬੰਧੀ ਜਸਨ ਮਨਾਉਣ ਜਾਂ ਵਿਰੋਧ ਪ੍ਰਗਟ ਕਰਨ ਤੋਂ ਗੁਰੇਜ ਕਰੇ। ਉਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਅਮਨ ਸਾਂਤੀ ਬਣਾਈ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।