ਬਾਰਿਸ਼ਾਂ ਦੇ ਮੱਦੇਨਜ਼ਰ ਮਲੋਟ ਵਿਖੇ ਪਸ਼ੂ ਪਾਲਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੋਈ ਅਹਿਮ ਮੀਟਿੰਗ
ਮਲੋਟ:- ਮਲੋਟ ਵਿਖੇ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਸ਼ੂ ਪਾਲਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਾ ਬਾਰਿਸ਼ ਦੇ ਮੌਸਮ ਦੇ ਮੱਦੇਨਜ਼ਰ ਪਸ਼ੂਆਂ ਨੂੰ ਆ ਰਹੀਆਂ ਤਕਲੀਫਾਂ ਬਾਬਤ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਡਾ. ਜਗਸੀਰ ਸਿੰਘ ਨੇ ਪਸ਼ੂ ਪਾਲਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੜ੍ਹਾਂ ਦੇ ਮੱਦੇਨਜ਼ਰ ਫੀਲਡ ਦਾ ਦੌਰਾ ਕਰਕੇ
ਪਸ਼ੂ ਧਨ ਨੂੰ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲੈ ਕੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣੂੰ ਕਰਵਾਉਣ ਬਾਰੇ ਕਿਹਾ। ਇਸ ਦੇ ਨਾਲ ਪਸ਼ੂ ਧਨ ਨੂੰ ਮੱਛਰਾਂ ਅਤੇ ਮੱਖੀਆਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਡਾ. ਗੁਰਦਾਸ ਸਿੰਘ, ਐੱਸ.ਵੀ.ਓ ਮਲੋਟ, ਡਾ. ਪ੍ਰਸ਼ੋਤਮ ਕੁਮਾਰ ਮਾਂਝੀ, ਵੀ.ਓ ਮਲੋਟ, ਸਮੂਹ ਵੀ.ਓ, ਵੀ.ਆਈ ਅਤੇ ਵੀ.ਪੀ ਸ਼ਾਮਿਲ ਸਨ।