<strong>ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 02 ਵਿਅਕਤੀਆਂ ਨੂੰ 01 ਕਿਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ</strong>

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ. ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਗਠਿਤ ਕਰਕੇ ਪਿੰਡਾਂ ਸ਼ਹਿਰਾਂ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਰਾਤ ਦਿਨ ਨਾਕਾਬੰਦੀ ਕਰ ਕੇ ਨਸ਼ੇ ਵੇਚਣ ਵਾਲਿਆਂ ਨੂੰ ਫੜ ਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ. ਬਲਕਾਰ ਸਿੰਘ ਡੀ.ਐੱਸ.ਪੀ ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਪੁਲਿਸ ਵੱਲੋਂ 02 ਵਿਅਕਤੀਆਂ ਨੂੰ 01 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਮਿਤੀ 18.12.2022 ਨੂੰ ਪੁਲਿਸ ਪਾਰਟੀ ਬਾਰੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਕਬਰਵਾਲਾ, ਪਿੰਡ ਕੱਟਿਆਵਾਲੀ ਤੋਂ ਪਿੰਡ ਪੱਕੀ ਟਿੱਬੀ ਨੂੰ ਗੇਟ ਮੌਜੂਦ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਗੇਟ ਕੋਲ ਬੈਠੇ ਵਿਖਾਈ ਦਿੱਤੇ ਜਿਸ ਤੇ ਪੁਲਿਸ ਵੱਲੋਂ ਸ਼ੱਕ ਦੇ ਆਧਾਰ ਤੇ ਉਨ੍ਹਾਂ ਤੋਂ ਨਾਮ ਅਤੇ ਪਤਾ ਪੁੱਛਿਆ ਗਿਆ। ਜਿਸ ਤੇ ਪਹਿਲੇ ਨੌਜਵਾਨ ਨੇ ਆਪਣਾ ਨਾਮ ਗੋਬਿੰਦ ਡੋਡੀ ਪੁੱਤਰ ਬਾਲੂ ਰਾਮ ਵਾਸੀ ਖਾਰੀ ਖੁਰਦ, ਜਿਲ੍ਹਾ ਜੋਧਪੁਰ ਅਤੇ ਦੂਸਰੇ ਨੇ ਆਪਣਾ ਨਾਮ ਗੋਬਿੰਦ ਰਾਮ ਪੁੱਤਰ ਰੂਪਾ ਰਾਮ ਵਾਸੀ ਖਾਰੀ ਖੁਰਦ, ਜਿਲ੍ਹਾ ਜੋਧਪੁਰ ਦੱਸਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ਤੇ ਉਨ੍ਹਾਂ ਦੋਨਾਂ ਕੋਲੋ 01 ਕਿਲੋ ਅਫੀਮ ਬ੍ਰਾਮਦ ਹੋਈ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ: 199 ਮਿਤੀ 18.12.2022 ਅ/ਧ 18ਸੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਕਬਰਵਾਲਾ ਵਿਖੇ ਦਰਜ਼ ਰਜਿਸਟਰ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

Author: Malout Live