ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮਿ੍ਰਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 1604 ਈਸਵੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦਿਵਸ ਮੌਕੇ ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਸ ਵਿਸ਼ਾਲ ਨਗਰ ਕੀਰਤਨ ’ਚ ਸਕੂਲੀ ਬੱਚਿਆਂ, ਸਕੂਲੀ ਬੈਂਡ, ਮਿਲਟਰੀ ਬੈਂਡ, ਗੱਤਕਾ ਪਾਰਟੀ ਤੇ ਵੱਖ-ਵੱਥ ਸਿੱਖ ਜਥੇਬੰਦੀਆਂ ਨੇ ਹਿੱਸਾ ਲਿਆ। 
ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਦੱਸੇ ਹੋਏ ਮਾਰਗ ’ਤੇ ਚੱਲਣਾ ਚਾਹੀਦਾ ਹੈ।  ਇਸ ਤੋਂ ਇਲਾਵਾ ਸ਼ਰਧਾਲੂਆਂ ਨੇ ਕਿਹਾ ਕਿ ਅੱਜ ਉਹ ਇਸ ਅਲੌਕਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤੇ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ।