ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 12 ਸਤੰਬਰ ਨੂੰ ਸਮੂਹ ਡੀ.ਸੀ ਦਫ਼ਤਰ ਵਿਖੇ ਦਿੱਤੇ ਜਾਣਗੇ ਧਰਨੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਜਨਰਲ ਇਜਲਾਸ ਦੀ ਮੀਟਿੰਗ ਹੋਈ। ਜਿਸ ਵਿੱਚ ਮਤਾ ਪਾਸ ਹੋਇਆ ਹੈ ਕਿ ਜਿਹੜੇ ਬੰਦੀ ਸਿੰਘ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਦੀ ਰਿਹਾਈ ਵਾਸਤੇ ਭਾਰਤ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੰਜਾਬ ਦੇ ਸਮੂਹ ਡੀ.ਸੀ ਦਫ਼ਤਰ ਵਿਖੇ ਮੈਮੋਰੰਡਮ ਦੇਣ ਤੋਂ ਪਹਿਲਾਂ ਜ਼ਿਲ੍ਹੇ ਦੇ ਸਮੂਹ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਡੀ.ਸੀ ਦਫਤਰ ਵਿਖੇ ਦੋ ਘੰਟੇ ਧਰਨਾ ਲਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ 12 ਸਤੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਡੀ.ਸੀ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਅਹੁਦੇਦਾਰ ਅਤੇ ਧਾਰਮਿਕ ਜੱਥੇਬੰਦੀਆਂ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਦਸਤਾਰਾਂ ਸਜਾ ਕੇ ਸਵੇਰੇ 10:00 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਇੱਕਠੇ ਹੋ ਕੇ ਜਾਣਗੇ।