ਮਲੋਟ ਵਿੱਚ ਕਰਵਾਇਆ ਗਿਆ“ਸਾਡੇ ਬਜ਼ੁਰਗ ਸਾਡਾ ਮਾਣ”ਪ੍ਰੋਗਰਾਮ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਹੋਏ ਸ਼ਾਮਿਲ
ਮਲੋਟ ਵਿੱਚ“ਸਾਡੇ ਬਜ਼ੁਰਗ ਸਾਡਾ ਮਾਣ”ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ।
ਮਲੋਟ : ਮਲੋਟ ਵਿੱਚ“ਸਾਡੇ ਬਜ਼ੁਰਗ ਸਾਡਾ ਮਾਣ”ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ, ਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸਿਹਤ ਸਹੂਲਤਾਂ ਅਤੇ ਆਰਥਿਕ ਸੁਰੱਖਿਆ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਦੋ ਮਹੱਤਵਪੂਰਨ ਮੁੱਦਿਆਂ ਨੂੰ ਹਲ ਕਰਨ ਲਈ ਪੰਜਾਬ ਵਿੱਚ ਵੱਡੇ ਪੱਧਰ ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਜ਼ੁਰਗ ਵਰਗ ਦੀ ਸਿਹਤ ਅਤੇ ਹੋਰ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਲੋਟ ਵਿਚ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿੱਚ ਇਕ ਹਜ਼ਾਰ ਤੋਂ ਵੱਧ ਰਜ਼ਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਕੈਂਪ ਵਿੱਚ ਵੱਖ-ਵੱਖ ਸੁਵਿਧਾਵਾਂ ਜਿਵੇਂ ਹੈੱਲਥ ਚੈਕਅੱਪ ਦੇ ਨਾਲ ਜੇ ਕਿਸੇ ਨੂੰ ਸਰਜਰੀ ਦੀ ਲੋੜ ਹੈ, ਉਹ ਵੀ ਰਜਿਸਟਰ ਕੀਤੇ ਗਏ। ਇਸ ਤੋਂ ਇਲਾਵਾ ਵ੍ਹੀਲਚੇਅਰ, ਐਨਕਾਂ ਅਤੇ ਹੋਰ ਵੀ ਕੋਈ ਮੈਡੀਕਲ ਸਹਾਇਤਾ ਦੀ ਲੋੜ ਅਨੁਸਾਰ ਪ੍ਰਦਾਨ ਕੀਤੀ ਗਈ।
Author : Malout Live



